[ad_1]

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ ਸਮੂਹ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਮਿਤੀ 1.09.2020 ਦਿਨ ਮੰਗਲਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ ਅਤੇ ਸ਼ਰਧਾਲੂ ਘਰਾਂ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਬਾਬਾ ਜੀ ਦੇ ਦਰਸ਼ਣ ਕਰ ਸਕਣਗੇ। ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਦਿਰ ਜਾਂ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਹੋ ਸਕੇ।

[ad_2]

Source link